JALANDHAR WEATHER

ਪੰਜਾਬ ਸਰਕਾਰ ਕਰ ਰਹੀ ਸਾਡੇ ਸ਼ਹੀਦਾਂ ਦਾ ਅਪਮਾਨ- ਸਰਵਨ ਸਿੰਘ ਪੰਧੇਰ

ਚੰਡੀਗੜ੍ਹ, 23 ਫਰਵਰੀ- ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਗੱਲ ਕਰਦਿਆਂ ਕਿਹਾ ਕਿ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨਾਲ ਗੱਲਬਾਤ ਚੱਲ ਰਹੀ ਸੀ ਅਤੇ ਸਾਡੀਆਂ ਸਾਰੀਆਂ ਮੰਗਾਂ ਮੰਨ ਵੀ ਲਈਆਂ ਗਈਆਂ ਸਨ, ਜਿਸ ਵਿਚ ਸ਼ੁਭਕਰਮਨ ਸਿੰਘ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ 302 (ਕਤਲ) ਦਾ ਕੇਸ ਦਰਜ ਕਰਨਾ, ਉਸ ਨੂੰ ਸ਼ਹੀਦ ਦਾ ਦਰਜਾ ਦੇਣਾ, ਉਸ ਦੇ ਪੋਸਟਮਾਰਟ ਲਈ ਬੋਰਡ ਦਾ ਗਠਨ ਕਰਨਾ ਆਦਿ ਸ਼ਾਮਿਲ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ੁਭਕਰਮਨ ਸਿੰਘ ਦੇ ਪਰਿਵਾਰ ਨਾਲ ਮੁਆਵਜ਼ੇ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਸੀ ਪਰ ਅੱਜ 14 ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਪੰਜਾਬ ਸਰਕਾਰ ਕੋਈ ਜਵਾਬ ਨਹੀਂ ਦੇ ਰਹੀ। ਇਸ ਲਈ ਸ਼ੁਭਕਰਨ ਸਿੰਘ ਦੀ ਲਾਸ਼ ਹਸਪਤਾਲ ਵਿਚ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੇ ਸ਼ਹੀਦਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੀ ਹੈ ਅਤੇ ਇਹ ਨਿੰਦਣਯੋਗ ਹੈ। ਪੰਜਾਬ ਸਰਕਾਰ ਨਾਲ ਗੱਲਬਾਤ ਅਜੇ ਪੂਰੀ ਹੋਣੀ ਬਾਕੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ