ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਦਿਹਾਂਤ
ਮਹਾਰਾਸ਼ਟਰ, 23 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਜੋਸ਼ੀ ਦਾ ਅੱਜ ਤੜਕੇ 3 ਵਜੇ ਮੁੰਬਈ ਦੇ ਹਿੰਦੂਜਾ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ 21 ਫਰਵਰੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਦਾਖਲ ਕਰਵਾਇਆ ਗਿਆ ਸੀ। ਉਹ 86 ਵਰਿ੍ਆਂ ਦੇ ਸਨ।