ਕਿਸਾਨ ਜਥੇਬੰਦੀ ਨੇ ਖੱਟੜ ਅਤੇ ਕੇਂਦਰ ਸਰਕਾਰ ਖ਼ਿਲਾਫ਼ ਗੋਲਡਨ ਗੇਟ ’ਤੇ ਫੂਕਿਆ ਪੁਤਲਾ
ਸੁਲਤਾਨਵਿੰਡ, 23 ਫਰਵਰੀ (ਗੁਰਨਾਮ ਸਿੰਘ ਬੁੱਟਰ)- ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਦਿੱਤੇ ਗਏ ਪੁਤਲੇ ਫੂਕ ਮੁਜਾਹਰੇ ਖ਼ਿਲਾਫ਼ ਅੱਜ ਕਿਸਾਨ ਸੰਘਰਸ਼ ਕਮੇਟੀ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਰੋਸ ਮੁਜਾਹਰੇ ਕਰਕੇ ਪੁਤਲਾ ਫੂਕਿਆ ਗਿਆ। ਉਨ੍ਹਾਂ ਦੱਸਿਆ ਕਿ ਜਿੰਨਾ ਚਿਰ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਹੁੰਦੇ ਰਹਿਣਗੇ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।