
ਚੰਡੀਗੜ੍ਹ, 23 ਫਰਵਰੀ-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਸੌਂਪਿਆ ਹੈ। ਉਨ੍ਹਾਂ ਦਾ ਕਹਿਣੈ ਹੈ ਕਿ ਪੰਜਾਬ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਨੂੰ ਯਕੀਨੀ ਬਣਾਉਣ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸਾਰੀਆਂ 23 ਫ਼ਸਲਾਂ ਲਈ ਐੱਮ.ਐੱਸ.ਪੀ. ਪ੍ਰਦਾਨ ਕਰਨ ਦੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕਰਦਾ ਹਾਂ।