
ਪਟਿਆਲਾ, 23 ਫਰਵਰੀ (ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮ੍ਰਿਤਕ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੇ ਕੀਤੇ ਐਲਾਨ ਨੂੰ ਕਿਸਾਨ ਜਥੇਬੰਦੀਆਂ ਅਤੇ ਮ੍ਰਿਤਕ ਦੇ ਪਰਿਵਾਰ ਵਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪਸ਼ੱਟ ਕੀਤਾ ਹੈ ਕੇ ਜਦ ਤੱਕ ਨੌਜਵਾਨ ਦੀ ਮੌਤ ਦਾ ਮੁਕੱਦਮਾ ਦਰਜ ਨਹੀਂ ਹੁੰਦਾ ਉਦੋਂ ਤੱਕ ਨਾ ਤਾਂ ਸ਼ੁਭਕਰਨ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।