
ਨਵੀਂ ਦਿੱਲੀ , 23 ਫਰਵਰੀ –ਕਾਂਗਰਸ ਨੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਜਿਨ੍ਹਾਂ 30 ਕੰਪਨੀਆਂ 'ਤੇ ਈ.ਡੀ., ਸੀ.ਬੀ.ਆਈ, ਆਈ.ਟੀ. ਨੇ ਛਾਪੇ ਮਾਰੇ ਹਨ, ਉਨ੍ਹਾਂ ਨੇ ਭਾਜਪਾ ਨੂੰ 335 ਕਰੋੜ ਰੁਪਏ ਦਾਨ ਕੀਤੇ ਹਨ। ਇਹ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਪਲਬਧ ਹੈ।