JALANDHAR WEATHER

ਓਡੀਸ਼ਾ: ਬਰਗੜ੍ਹ ਵਿਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁੱਠਭੇੜ, ਮੌਕੇ ਤੋਂ ਆਈ.ਈ.ਡੀ. ਬਰਾਮਦ

ਬਰਗੜ੍ਹ , 23 ਫਰਵਰੀ –ਓਡੀਸ਼ਾ ਦੇ ਬਰਗੜ੍ਹ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁੱਠਭੇੜ ਹੋਈ। ਰਾਜ ਦੇ ਵਿਸ਼ੇਸ਼ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਨੇ ਜ਼ਿਲ੍ਹੇ ਦੇ ਪਕਮਲ ਖੇਤਰ ਵਿਚ ਇਕ ਜੰਗਲ ਦੇ ਅੰਦਰ ਗੰਧਾਮਰਦਨ ਪਹਾੜੀ ਉੱਤੇ ਮਾਓਵਾਦੀਆਂ ਦੀ ਮੌਜੂਦਗੀ ਬਾਰੇ ਸੂਹ ਮਿਲਣ ਤੋਂ ਬਾਅਦ ਇਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ । ਮੁਕਾਬਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਅਤੇ ਇਕ ਆਈ.ਈ.ਡੀ., ਅੱਠ ਬੈਗ, ਕੱਪੜੇ ਅਤੇ ਖਾਣ-ਪੀਣ ਦੀਆਂ ਚੀਜ਼ਾਂ ਬਰਾਮਦ ਕੀਤੀਆਂ। ਇਲਾਕੇ 'ਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ