JALANDHAR WEATHER

ਲੋਕ ਸਭਾ ਚੋਣਾਂ ਨੂੰ ਲੈ ਕੇ ਭਲਕੇ ਬੀਜੇਪੀ ਦੀ ਵੱਡੀ ਮੀਟਿੰਗ

ਨਵੀਂ ਦਿੱਲੀ , 23 ਫਰਵਰੀ –ਲੋਕ ਸਭਾ ਚੋਣਾਂ 2024: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਲਗਾਤਾਰ ਤੀਜੀ ਵਾਰ ਐਨਡੀਏ ਸਰਕਾਰ ਬਣਾਉਣ ਦਾ ਭਰੋਸਾ ਹੈ। ਦੂਜੇ ਪਾਸੇ ਕਾਂਗਰਸ ਦੀ ਅਗਵਾਈ ਵਾਲਾ ਵਿਰੋਧੀ ਧਿਰ 'ਇੰਡੀਆ' ਗੱਠਜੋੜ ਵੀ ਜਿੱਤ ਦੀ ਸ਼ੇਖੀ ਮਾਰ ਰਿਹਾ ਹੈ। ਪਾਰਟੀਆਂ ਨੇ ਉਮੀਦਵਾਰਾਂ ਦਾ ਐਲਾਨ ਵੀ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਜੇ.ਪੀ. ਨੱਢਾ ਭਾਜਪਾ ਹੈੱਡਕੁਆਰਟਰ ਵਿਚ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਮੀਟਿੰਗ ਵਿਚ ਸਾਰੇ ਰਾਜਾਂ ਦੇ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਸ਼ਾਮਲ ਹੋਣਗੇ। ਇਸ ਵਿਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਅਗਲੀ ਰਣਨੀਤੀ ਬਣਾਈ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ