ਜਦੋਂ ਅਸੀਂ ਕਿਸਾਨਾਂ ਦੀ ਗੱਲ ਕਰਦੇ ਹਾਂ ਤਾਂ ਵਿਰੋਧੀ ਧਿਰ ਨੂੰ ਪਰੇਸ਼ਾਨੀ ਹੁੰਦੀ ਹੈ-ਹਰਿਆਣਾ ਦੇ ਮੁੱਖ ਮੰਤਰੀ ਖੱਟਰ
ਚੰਡੀਗੜ੍ਹ (ਹਰਿਆਣਾ), 23 ਫਰਵਰੀ (ਏਜੰਸੀ)-ਦਿੱਲੀ-ਹਰਿਆਣਾ ਸਰਹੱਦ 'ਤੇ ਕਿਸਾਨਾਂ ਦਾ ਵਿਰੋਧ ਜਾਰੀ ਰੱਖਣ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਏ.ਐਨ.ਆਈ. ਨਾਲ ਗੱਲਬਾਤ ਦੌਰਾਨ ਕਿਹਾ, "ਜਦੋਂ ਅਸੀਂ ਕਿਸਾਨਾਂ ਦੀ ਗੱਲ ਕਰਦੇ ਹਾਂ ਤਾਂ ਵਿਰੋਧੀ ਧਿਰ ਨੂੰ ਪਰੇਸ਼ਾਨੀ ਹੁੰਦੀ ਹੈ। ਕਿਸਾਨ ਸਾਡੇ ਅੰਨਦਾਤੇ ਹਨ। ਇਸ ਲਈ ਅਸੀਂ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੰਦੇ ਹਾਂ। ਮੈਨੂੰ ਨਹੀਂ ਲੱਗਦਾ ਕਿ ਕਿਸੇ ਹੋਰ ਸੂਬੇ ਨੇ ਕਿਸਾਨਾਂ ਲਈ ਇੰਨਾ ਕੰਮ ਕੀਤਾ ਹੈ ਜਿੰਨਾ ਅਸੀਂ ਕੀਤਾ ਹੈ।"