JALANDHAR WEATHER

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ‘ਵਿਕਸਤ ਭਾਰਤ ਸੰਕਲਪ ਯਾਤਰਾ ‘ਦੀ ਪ੍ਰਚਾਰ ਵੈਨ ਨੂੰ ਦਿੱਤੀ ਹਰੀ ਝੰਡੀ

ਢਿੱਲਵਾਂ ,10 ਦਸੰਬਰ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ ) - ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਸ਼ੁਰੂ ਕੀਤੀ ਗਈ ‘ਵਿਕਸਤ ਭਾਰਤ ਸੰਕਲਪ ਯਾਤਰਾ’ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਕੱਢੀ ਜਾ ਰਹੀ ਹੈ, ਜਿਸ ਤਹਿਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਬਲਾਕ ਢਿੱਲਵਾਂ ਦੇ ਪਿੰਡ ਸੰਗੋਵਾਲ ਵਿਚ ਇਸ ਸੰਬੰਧੀ ਬਣਾਈ ਗਈ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਪ੍ਰਚਾਰ ਵੈਨ ਹਲਕਾ ਭੁਲੱਥ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰੇਗੀ । ਇਨ੍ਹਾਂ ਸਕੀਮਾਂ ਲਈ ਲੋੜੀਂਦੇ ਫਾਰਮ ਅਤੇ ਹੋਰ ਦਸਤਾਵੇਜ਼ ਮੌਕੇ 'ਤੇ ਹੀ ਭਰਵਾਏ ਜਾਣਗੇ । ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਦੌਰੇ ਦਾ ਮਕਸਦ ਕੇਂਦਰ ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਨੂੰ ਲਾਗੂ ਕਰਨਾ ਅਤੇ ਮੋਦੀ ਸਰਕਾਰ ਵਲੋਂ ਦਿੱਤੀਆਂ ਗਈਆਂ ਗਰੰਟੀਆਂ ਦਾ ਲਾਭ ਵੱਖ-ਵੱਖ ਖੇਤਰਾਂ ਵਿਚ ਆਮ ਲੋਕਾਂ ਤੱਕ ਪਹੁੰਚਾਉਣਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ