JALANDHAR WEATHER

ਅੱਜ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕੱਢਿਆ ਜਾਵੇਗਾ ਕੈਂਡਲ ਮਾਰਚ- ਸਰਵਨ ਸਿੰਘ ਪੰਧੇਰ

ਚੰਡੀਗੜ੍ਹ, 24 ਫਰਵਰੀ- ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਵਿਚ ਮੋਰਚੇ ਦਾ ਅੱਜ 12ਵਾਂ ਦਿਨ ਹੈ। ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਫੈਸਲਾ ਕੀਤਾ ਹੈ ਕਿ ਅੱਜ ਸ਼ਾਮ ਦੋਵੇਂ ਸਰਹੱਦਾਂ ’ਤੇ ਸ਼ਹੀਦਾਂ ਲਈ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਇਸ ਤੋਂ ਬਾਅਦ 25 ਫਰਵਰੀ ਨੂੰ ਅਸੀਂ ਦੋਵਾਂ ਸਰਹੱਦਾਂ ’ਤੇ ਕਾਨਫ਼ਰੰਸ ਕਰਾਂਗੇ ਕਿਉਂਕਿ 26 ਫਰਵਰੀ ਨੂੰ ਡਬਲਯੂ.ਟੀ.ਓ ’ਤੇ ਫਿਰ ਚਰਚਾ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ 26 ਫਰਵਰੀ ਦੀ ਸਵੇਰ ਨੂੰ ਡਬਲਯੂ.ਟੀ.ਓ., ਕਾਰਪੋਰੇਟ ਘਰਾਣਿਆਂ ਅਤੇ ਸਰਕਾਰਾਂ ਦੇ ਪੁਤਲੇ ਸਾੜ ਜਾਣਗੇ ਅਤੇ ਦੁਪਹਿਰ ਦੋਨਾਂ ਸਰਹੱਦਾਂ ’ਤੇ 20 ਫੁੱਟ ਤੋਂ ਵੱਧ ਉੱਚੇ ਪੁਤਲੇ ਫੂਕੇ ਜਾਣਗੇ। ਉਨ੍ਹਾਂ ਕਿਹਾ ਕਿ 27 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇਸ਼ ਭਰ ਦੇ ਆਪਣੇ ਸਾਰੇ ਆਗੂਆਂ ਦੀ ਮੀਟਿੰਗ ਕਰੇਗੀ ਤੇ 28 ਫਰਵਰੀ ਨੂੰ ਦੋਵੇਂ ਮੰਚ ਬੈਠ ਕੇ ਚਰਚਾ ਕਰਨਗੇ। ਉਨ੍ਹਾਂ ਦੱਸਿਆ ਕਿ ਅਗਲਾ ਕਦਮ 29 ਫਰਵਰੀ ਨੂੰ ਲਿਆ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ