JALANDHAR WEATHER

ਪਹਾੜਾਂ ਵਿਚ ਬਰਫ਼ਬਾਰੀ ਦਾ ਮੈਦਾਨੀ ਇਲਾਕਿਆਂ ਵਿਚ ਪੈ ਰਿਹੈ ਅਸਰ- ਮੌਸਮ ਵਿਭਾਗ

ਨਵੀਂ ਦਿੱਲੀ, 24 ਫਰਵਰੀ- ਮੌਸਮ ਵਿਭਾਗ ਅਨੁਸਾਰ ਜੰਮੂ-ਕਸ਼ਮੀਰ, ਮੁਜ਼ੱਫਰਾਬਾਦ, ਗਿਲਗਿਤ-ਬਾਲਟਿਸਤਾਨ ਅਤੇ ਲੱਦਾਖ ’ਚ 26 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ’ਚ 26 ਅਤੇ 27 ਫਰਵਰੀ ਨੂੰ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਦਿੱਲੀ ’ਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 8 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਰਹਿਣ ਦੀ ਸੰਭਾਵਨਾ ਹੈ। ਦਿੱਲੀ ਵਿੱਚ 25 ਤੋਂ 27 ਫਰਵਰੀ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ। ਬੀਤੇ ਦਿਨ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 24.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਆਈ.ਐਮ.ਡੀ. ਅਨੁਸਾਰ ਪਹਾੜਾਂ ਵਿਚ ਲਗਾਤਾਰ ਮੀਂਹ ਅਤੇ ਬਰਫ਼ਬਾਰੀ ਹੋ ਰਹੀ ਹੈ, ਜਿਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੋਂ ਬਿਹਾਰ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ