
ਰਾਜਪੁਰਾ, 24 ਫਰਵਰੀ (ਰਣਜੀਤ ਸਿੰਘ)- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ’ਤੇ ਰਾਜਪੁਰਾ ਨੇੜਲੇ ਪਿੰਡ ਪੜਾਓ ਵਿਖੇ ਸ਼ੰਭੂ ਸਰਹੱਦ ’ਤੇ ਧਰਨੇ ਵਿਚ ਸ਼ਾਮਿਲ ਹੋਣ ਜਾ ਰਹੇ ਨੌਜਵਾਨ ਕਿਸਾਨ ਗੁਰਜੰਟ ਸਿੰਘ ਉਮਰ ਕਰੀਬ 33 ਸਾਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮੌਕੇ ’ਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਗੁਰਜੰਟ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਟਰਾਲੀ ਵਿਚ ਸਵਾਰ ਹੋ ਕੇ ਸ਼ੰਭੂ ਸਰਹੱਦ ਵਿਖੇ ਧਰਨੇ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ ਤੇ ਜਦੋਂ ਟਰੈਕਟਰ ਰਾਜਪੁਰਾ ਨੇੜਲੇ ਪਿੰਡ ਪੜਾਓ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੇ ਭਾਰੇ ਵਾਹਨ ਨੇ ਟਰੈਕਟਰ ਟਰਾਲੀ ਨੂੰ ਫੇਟ ਮਾਰੀ ਜਿਸ ਕਾਰਨ ਗੁਰਜੰਟ ਸਿੰਘ ਗੰਭੀਰ ਜ਼ਖਮੀ ਹੋ ਗਿਆ ਅਤੇ ਜਿਸ ਨੂੰ ਸਿਵਲ ਹਸਪਤਾਲ ਲਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।