JALANDHAR WEATHER

ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਰਵੱਈਆ ਮਾੜਾ : ਚਰਨਜੀਤ ਸਿੰਘ ਚੰਨੀ

ਫਗਵਾੜਾ , 25 ਫਰਵਰੀ (ਹਰਜੋਤ ਸਿੰਘ ਚਾਨਾ )- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਮਾੜਾ ਵਤੀਰਾ ਅਪਣਾਅ ਰਹੀ ਹੈ ਤੇ ਉਨ੍ਹਾਂ ’ਤੇ ਗੈਰ ਮਨੁੱਖੀ ਤਸ਼ੱਦਦ ਕਰ ਰਹੀ ਹੈ ਜਿਸ ਨੂੰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ। ਅੱਜ ਇਥੇ ਵਿਸ਼ਵਕਰਮਾ ਮੰਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਵਾਲੀ ਸਰਕਾਰ ਦਾ ਢਿੰਡੋਰਾ ਪਿੱਟਣ ਵਾਲੀ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ’ਤੇ ਕੋਈ ਤਰਸ ਨਹੀਂ ਆ ਰਿਹਾ , ਜਿਸ ਦੇ ਚੱਲਦਿਆਂ ਉਹ ਸ਼ੰਭੂ ਬਾਰਡਰ ਤੇ ਕਿਸਾਨਾਂ ਨਾਲ ਤਸ਼ੱਦਦ ਵਾਲਾ ਵਤੀਰਾ ਅਪਣਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਬੁਰੀ ਤਰ੍ਹਾਂ ਹੰਕਾਰ ਚੁੱਕੀ ਹੈ ਤੇ ਆਉਂਦੀਆਂ ਲੋਕ ਸਭਾ ਚੋਣਾਂ ’ਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ