JALANDHAR WEATHER

ਪੁਰਾਣੀ ਪੈਨਸ਼ਨ ਬਹਾਲੀ ਲਈ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਮੁਲਾਜ਼ਮਾਂ ਦਾ ਹੋਇਆ ਰਿਕਾਰਡ ਇਕੱਠ

ਸੰਗਰੂਰ , 25 ਫਰਵਰੀ (ਧੀਰਜ ਪਸ਼ੌਰੀਆ ) - ਪੰਜਾਬ ਦੇ ਵੱਖ-ਵੱਖ ਸਰਕਾਰੀ ਅਤੇ ਅਰਧ ਸਰਕਾਰੀ ਵਿਭਾਗਾਂ ਵਿਚ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੈਨਸ਼ਨ ਬਹਾਲੀ ਲਈ ਪੰਜਾਬ ਵਿਚ ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਤਿੰਨ ਮੁਲਾਜ਼ਮ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਤਲਵਾੜਾ, ਗੁਰਜੰਟ ਸਿੰਘ ਕੋਕਰੀ ਤੇ ਅਤਿੰਦਰਪਾਲ ਸਿੰਘ ਘੱਗਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਨੇੜੇ ਰੋਹ ਭਰਪੂਰ ਰੈਲੀ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਰੈਲੀ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਝੰਡੇ ਅਤੇ ਮੰਗਾਂ ਦੀਆਂ ਤਖ਼ਤੀਆਂ ਚੁੱਕ ਕੇ ਸ਼ਮੂਲੀਅਤ ਕੀਤੀ । ਪੁਲਿਸ ਵਲੋਂ ਕਾਫੀ ਵੱਡੇ ਪੱਧਰ 'ਤੇ ਰੋਕਾਂ ਲਾਈ ਗਈਆਂ ਸਨ । ਕਾਫੀ ਦੇਰ ਬੈਰੀਕੇਡ 'ਤੇ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਹੁਣ ਉਪਰੰਤ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਆਗੂਆਂ ਦੀ ਕੈਬਨਿਟ ਸਬ ਕਮੇਟੀ ਨਾਲ 28 ਫਰਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਕਰਵਾਉਣ ਦਾ ਲਿਖਤੀ ਸੱਦਾ ਪੱਤਰ ਸੌਂਪਿਆ ਗਿਆ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ