JALANDHAR WEATHER

ਨਾਭਾ ਦੇ ਸ਼ਾਹੀ ਪਰਿਵਾਰ ਵਲੋਂ ਜਥੇਦਾਰ ਕੇਸਰ ਸਿੰਘ ਦੇ ਪਰਿਵਾਰ ਦਾ ਸਨਮਾਨ

ਪਠਾਨਕੋਟ , 25 ਫਰਵਰੀ (ਸੰਧੂ) - ਪੰਜਾਬ ਦੀ ਸਿੱਖ ਰਿਆਸਤ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨੇ ਗੁਰੂ ਕੇ ਬਾਗ ਦੇ ਮੋਰਚੇ ਦੀ ਹਮਾਇਤ ਕਰਨ ਅਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਏ ਕਤਲੇਆਮ ਦੇ ਰੋਸ ਲਈ ਕਾਲੀ ਪੱਗ ਬੰਨ੍ਹ ਕੇ ਅੰਗਰੇਜ਼ ਹਕੂਮਤ ਵਿਰੁੱਧ ਆਪਣੇ ਰੋਸ਼ ਦਾ ਪ੍ਰਗਟਾਵਾ ਕੀਤਾ ਸੀ ਜਿਸ ਨੂੰ ਦੇਖਦੇ ਹੋਏ ਬਰਤਾਨਵੀ ਸਰਕਾਰ ਵਲੋਂ ਇਕ ਸਾਜ਼ਿਸ਼ ਦੇ ਤਹਿਤ 9 ਜੁਲਾਈ 1923 ਨੂੰ ਮਹਾਰਾਜਾ ਰਿਪੁਦਮਨ ਸਿੰਘ ਨੂੰ ਗੱਦੀ ਤੋਂ ਹਟਾ ਕੇ ਉਨ੍ਹਾਂ ਦੇ ਨਾਬਾਲਗ ਪੁੱਤਰ ਪ੍ਰਤਾਪ ਸਿੰਘ ਨੂੰ ਗੱਦੀ 'ਤੇ ਬਿਠਾਇਆ ਗਿਆ। ਇਸ ਸਾਜਿਸ਼ ਦੇ ਖ਼ਿਲਾਫ਼ ਅਤੇ ਮਹਾਰਾਜਾ ਰਿਪੁਦਮਨ ਸਿੰਘ ਨੂੰ ਮੁੜ ਤੋਂ ਗੱਦੀ ’ਤੇ ਬਿਠਾਉਣ ਲਈ 9 ਫਰਵਰੀ 1924 ਨੂੰ ਅਕਾਲੀ ਦਲ ਵਲੋਂ ਜੈਤੋ ਗੈਂਗਸਰ ਮੋਰਚਾ ਸ਼ੁਰੂ ਕੀਤਾ ਗਿਆ ਸੀ।ਇਸ ਮੋਰਚੇ ਦੇ 100 ਸਾਲ ਪੂਰੇ ਹੋਣ 'ਤੇ ਅੱਜ ਨਾਭਾ ਦੇ ਸ਼ਾਹੀ ਪਰਿਵਾਰ ਵਲੋਂ ਮੋਰਚੇ ਵਿਚ ਹਿੱਸਾ ਲੈਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਨਾਭਾ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਠਾਨਕੋਟ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਅਕਾਲੀ ਜਥਾ ਗੁਰਦਾਸਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਗਵਾਸੀ ਜਥੇਦਾਰ ਕੇਸਰ ਸਿੰਘ ਦੇ ਸਪੁੱਤਰ ਜਥੇਦਾਰ ਕੁਲਵੰਤ ਸਿੰਘ ਅਤੇ ਜਥੇਦਾਰ ਗੁਰਜੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ