JALANDHAR WEATHER

ਅਨੁਰਾਗ ਠਾਕੁਰ ਨੇ ਚੰਡੀਗੜ੍ਹ ਵਿਚ ਫ਼ਿਲਮ ਸਰਟੀਫਿਕੇਸ਼ਨ ਦਫ਼ਤਰ ਸਥਾਪਿਤ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 25 ਫਰਵਰੀ - ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਇਸ ਖੇਤਰ ਦੇ ਫ਼ਿਲਮਨਿਰਮਾਤਾਵਾਂ ਲਈ ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿਚ ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (ਸੀਬੀਐੱਫਸੀ) ਦਾ ਇੱਕ ਖੇਤਰੀ ਸੁਵਿਧਾ ਦਫ਼ਤਰ ਸਥਾਪਿਤ ਕਰਨ ਦਾ ਐਲਾਨ ਕੀਤਾ।  ਅੱਜ ਚੰਡੀਗੜ੍ਹ ਵਿਚ ਚਿੱਤਰ ਭਾਰਤੀ ਫ਼ਿਲਮ ਫੈਸਟੀਵਲ ਦੇ ਸਮਾਪਤੀ ਸਮਾਰੋਹ ਵਿਚ ਇਹ ਐਲਾਨ ਕਰਦੇ ਹੋਏ, ਸ਼੍ਰੀ ਠਾਕੁਰ ਨੇ ਕਿਹਾ ਕਿ ਖੇਤਰ ਦੇ ਫ਼ਿਲਮ ਨਿਰਮਾਤਾ ਆਪਣੀਆਂ ਫਿਲਮਾਂ ਲਈ ਸੀਬੀਐੱਫਸੀ ਸਰਟੀਫਿਕੇਟ ਪ੍ਰਾਪਤ ਕਰਨ ਲਈ ਦਿੱਲੀ ਜਾਂ ਮੁੰਬਈ ਜਾਣ ਦੀ ਲੋੜ ਤੋਂ ਬਿਨਾਂ ਆਪਣੀਆਂ ਫਿਲਮਾਂ ਦੀ ਸਕ੍ਰੀਨਿੰਗ ਅਤੇ ਕਟੌਤੀ/ਸੋਧ ਜਮ੍ਹਾ ਕਰਨ ਦੀ ਸੁਵਿਧਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬੀ ਫ਼ਿਲਮਇੰਡਸਟਰੀ ਨੂੰ ਹੋਰ ਮਜ਼ਬੂਤ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ