ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਕੀਤਾ ਕਾਬੂ
ਸੰਗਤ ਮੰਡੀ, (ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਬਠਿੰਡਾ ਬਾਦਲ ਰੋਡ ’ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਖੇਤਾਂ ’ਚੋਂ ਲੱਗੀਆਂ ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਜਸਕਰਨ ਸਿੰਘ ਨੇ ਦੱਸਿਆ ਹੈ ਕਿ ਮਨਪ੍ਰੀਤ ਸਿੰਘ ਵਾਸੀ ਸਰਦਾਰਗੜ੍ਹ ਨੇ ਬਿਆਨ ਦਰਜ ਕਰਵਾਏ ਸਨ ਕਿ ਪਿ੍ਰਤਪਾਲ ਅਤੇ ਮਾਨਵਿੰਦਰ ਸਿੰਘ ਨੇ ਮੇਰੇ ਖੇਤਾਂ ’ਚ ਲੱਗੀਆਂ ਸੋਲਰ ਪਲਾਂਟ ਦੀਆਂ ਮੋਟਰਾਂ ’ਚੋਂ ਤਾਰਾਂ ਚੋਰੀ ਕਰ ਲਈਆਂ ਹਨ। ਉਨ੍ਹੰ ਦੱਸਿਆ ਹੈ ਕਿ ਮੌਕੇ ’ਤੇ ਕਾਰਵਾਈ ਕਰਦੇ ਹੋਏ ਇਨ੍ਹਾਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 50 ਕਿਲੋ ਤਾਰਾਂ ਚੋਰੀ ਕੀਤੀਆਂ ਬਰਾਮਦ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਹੈ ਕਿ ਜਿਸ ਨੂੰ ਇਹ ਅੱਗੇ ਤਾਰਾਂ ਵੇਚਦੇ ਸਨ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਹੋਰ ਵੀ
ਖੁਲਾਸੇ ਵੱਡੇ ਹੋਣ ਦੀ ਸੰਭਾਵਨਾ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਵੀ ਤਫਤੀਸ਼ ਜਾਰੀ ਹੈ।
;
;
;
;
;
;
;
;