JALANDHAR WEATHER

ਐਡਵੋਕੇਟ ਧਾਮੀ, ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਪੱਤਰ ਵਿਚ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਪਰਿਵਾਰਾਂ ਵਲੋਂ ਪਿਛਲੇ ਚਾਰ ਦਿਨਾਂ ਤੋਂ ਅੰਮ੍ਰਿਤਸਰ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ। ਇਸ ਲਈ ਸਰਕਾਰ ਨੂੰ ਇਹ ਮਾਮਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ