JALANDHAR WEATHER

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਵੜਿੰਗ ’ਚ ਵੜਿੰਗ ਟੋਲ ਪਲਾਜੇ ਦੇ ਕੋਲ ਮੁਕਤਸਰ ਕੋਟਕਪੁਰਾ ਹਾਈਵੇ ’ਤੇ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਬਿਨਾਂ ਹਾਈਵੇ ਬੰਦ ਕੀਤਿਆਂ ਟਰੈਕਟਰਾਂ ਨੂੰ ਦਿੱਲੀ ਦੇ ਵੱਲ ਖੜਾ ਕਰਕੇ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇਹ ਟਰੈਕਟਰ ਮਾਰਚ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ