ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਹਾਈਵੇ ’ਤੇ ਟਰੈਕਟਰ ਖੜ੍ਹੇ ਕਰ ਕਰਕੇ ਕੀਤਾ ਰੋਸ ਪ੍ਰਦਰਸ਼ਨ
ਟਾਂਡਾ ਉੜਮੁੜ, 26 ਫਰਵਰੀ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ’ਚ ਬਿਜਲੀ ਘਰ ਚੌਕ ਟਾਂਡਾ ਵਿਖੇ ਟਰੈਕਟਰ ਖੜ੍ਹੇ ਕਰਕੇ ਅਤੇ ਕਾਰਪੋਰੇਟ ਵਰਗ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰੀ ਗਿਣਤੀ ’ਚ ਕਿਸਾਨ ਵੀ ਹਾਜ਼ਿਰ ਸਨ।