JALANDHAR WEATHER

ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਪੱਕੇ ਧਰਨ ’ਤੇ ਬੈਠੇ ਕਿਸਾਨਾਂ ਨੇ ਡਬਲਿਊ.ਟੀ.ਓ ਦਾ ਫੂਕਿਆ ਪੁਤਲਾ

ਮਾਨਾਂਵਾਲਾ, 26 ਫਰਵਰੀ (ਗੁਰਦੀਪ ਸਿੰਘ ਨਾਗੀ)- ਮਾਨਾਂਵਾਲਾ ਵਿਖੇ ਦਿੱਲੀ-ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਦੇ ਸੱਦੇ ’ਤੇ ਵਰਲਡ ਟਰੇਡ ਆਰਗੇਨਾਈਜੇਸ਼ਨ (ਡਬਲਿਊ.ਟੀ.ਓ) ਦਾ ਜ਼ੋਰਦਾਰ ਵਿਰੋਧ ਕਰਦਿਆਂ ਪੁਤਲਾ ਫੂਕਿਆ। ਇਸ ਮੌਕੇ ਪਹੁੰਚੇ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਨੇ ਆਖਿਆ ਕਿ ਸਰਕਾਰਾਂ ਕਿਸਾਨਾਂ ਨਾਲ ਧ੍ਰੋਹ ਕਮਾ ਰਹੀਆਂ ਹਨ, ਜੋ ਵਰਲਡ ਟਰੇਡ ਆਰਗੇਨਾਈਜੇਸ਼ਨ ਦੀ ਆੜ ਹੇਠ ਕਿਸਾਨਾਂ ਤੇ ਮਜ਼ਦੂਰਾਂ ਨੂੰ ਖੂਨ ਪਸੀਨੇ ਦੀ ਕਮਾਈ ਦਾ ਮੁੱਲ ਨਾ ਦੇ ਕੇ ਵੱਡੇ ਘਰਾਣਿਆਂ ਨੂੰ ਮੁਨਾਫੇ ਦੇਣਾ ਚਾਹੁੰਦੀਆਂ ਹਨ। ਇਸ ਮੌਕੇ ਕਿਸਾਨਾਂ ਨੇ ਜਿੱਥੇ ਡਬਲਿਊ.ਟੀ.ਓ. ਦਾ ਪੁਤਲਾ ਫੂਕਿਆ ਗਿਆ ਤੇ ਕੇਂਦਰ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ