JALANDHAR WEATHER

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੁਸ਼ਿਆਰਪੁਰ–ਜਲੰਧਰ ਸੜਕ ਕਿਨਾਰੇ ਖੜ੍ਹੇ ਕੀਤੇ ਟਰੈਕਟਰ

ਨਸਰਾਲਾ, 26 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਜਪਾਲ ਸਿੰਘ ਖਗੂੜਾ ਅਤੇ ਉਪ ਪ੍ਰਧਾਨ ਗੁਰਦੀਪ ਸਿੰਘ ਦੀਪਾ, ਰਣਜੀਤ ਸਿੰਘ ਰਾਣਾ, ਸੇਵਾ ਸਿੰਘ ਰੰਧਾਵਾ ਦੀ ਅਗਵਾਈ ’ਚ ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਤਾਰਾਗੜ੍ਹ ਮੋੜ ’ਤੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ’ਤੇ ਇਕੱਤਰ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਅੱਜ ਪੰਜਾਬ ਦਾ ਕਿਸਾਨ ਸੜਕਾਂ ’ਤੇ ਆਉਣ ਲਈ ਮਜਬੂਰ ਹੋਇਆ ਹੈ। ਇਸ ਵੇਲੇ ਵੱਡੀ ਗਿੱਣਤੀ ’ਚ ਇਲਾਕੇ ਦੇ ਕਿਸਾਨ ਆਪਣੇ ਟਰੈਕਟਰ ਲੈ ਕੇ ਹਾਜ਼ਰ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ