
ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਵਿਸ਼ਵ ਵਪਾਰ ਸੰਸਥਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲਾ ਚੌਂਕ ਵਿਖੇ ਪੁਤਲਾ ਫੂਕਿਆ ਗਿਆ ਤੇ ਟਰੈਕਟਰ ਮਾਰਚ ਕੱਢਿਆ ਗਿਆ। ਅੱਜ ਦੇ ਇਸ ਅਰਥੀ ਫੂਕ ਪ੍ਰੋਗਰਾਮ ਅਤੇ ਟਰੈਕਟਰ ਮਾਰਚ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵਿਸ਼ੇਸ਼ ਤੌਰ ’ਤੇ ਸੰਬੋਧਨ ਕੀਤਾ ਗਿਆ ਹੈ।