JALANDHAR WEATHER

ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਹਲਕੇ ’ਚ 80 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਰੱਖੇ ਨੀਂਹ ਪੱਥਰ

ਮੰਡੀ ਘੁਬਾਇਆ, 26 ਫਰਵਰੀ (ਅਮਨ ਬਵੇਜਾ) - ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ’ਚ ਤਕਰੀਬਨ 80 ਲੱਖ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਜਾਣਕਾਰੀ ਦਿੰਦਿਆਂ ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਇਲਾਕੇ ਦੀਆਂ ਪੁਰਾਣੀਆਂ ਮੰਗਾਂ ਨੂੰ ਧਿਆਨ ’ਚ ਰੱਖਦਿਆਂ ਮੰਡੀ ਘੁਬਾਇਆ ’ਚ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ 20 ਲੱਖ ਰੁਪਏ ਅਤੇ ਦਾਣਾ ’ਚ 26 ਲੱਖ ਦੀ ਲਾਗਤ ਨਾਲ ਬਣਨ ਵਾਲੇ ਮੰਡੀ ਦੀ ਸ਼ੈੱਡ ਦਾ ਨੀਂਹ ਪੱਥਰ ਰੱਖੇ ਗਏ ਅਤੇ ਇਸ ਦੇ ਨਾਲ ਹੀ ਸੋਹਣਾਂ ਸਾਂਦੜ ’ਚ 20 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਗਰਾਉਂਡ ਅਤੇ ਪਿੰਡ ਪ੍ਰਭਾਤ ਸਿੰਘ ਵਾਲਾ ’ਚ 13 ਲੱਖ ਦੀ ਲਾਗਤ ਨਾਲ ਗਲੀਆਂ ਦੀ ਇੰਟਰਲੋਕ ਟਾਈਲ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖੇ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ