JALANDHAR WEATHER

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟਰੈਕਟਰ ਮਾਰਚ

ਓਠੀਆਂ, 26 ਫਰਵਰੀ (ਗੁਰਵਿੰਦਰ ਸਿੰਘ ਛੀਨਾ)- ਕਿਸਾਨਾਂ ਦੀਆਂ ਮੰਗਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਅੱਜ ਜ਼ਿਲ੍ਹਾ ਖਜ਼ਾਨਚੀ ਮੇਜਰ ਸਿੰਘ ਕੜਿਆਲ ਦੀ ਅਗਵਾਈ ਹੇਠ ਓਠੀਆਂ ਤੋਂ ਟਰੈਕਟਰ ਮਾਰਚ ਕੱਢਿਆ ਗਿਆ। ਜੋ ਵੱਖ-ਵੱਖ ਪਿੰਡਾਂ ਕੜਿਆਲ, ਧਰਮਕੋਟ, ਰੱਖ ਓਠੀਆਂ, ਜੋਸ਼ ਮਹਾਰ, ਧਾਰੀਵਾਲ ਤੋਂ ਹੁੰਦਾ ਹੋਇਆ ਓਠੀਆਂ ਵਿਖੇ ਸਮਾਪਤ ਹੋਇਆ। ਇਸ ਮੌਕੇ ਤੇ ਕਿਸਾਨ ਆਗੂਆਂ ਨੇ ਦੱਸਿਆ ਕਿ 29 ਫਰਵਰੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਅਤੇ ਖੇਤੀ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਅਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਜੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ