JALANDHAR WEATHER

ਵਿਕਸਤ ਭਾਰਤ ਦੀ ਗਾਰੰਟੀ ਹੈ ਮੇਰਾ ਸੰਕਲਪ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ , 26 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਦੇ ਸੁਪਨੇ ਨੂੰ ਆਪਣੇ ਸੰਕਲਪ ਨਾਲ ਜੋੜਦਿਆਂ ਇਸ ਨੂੰ ਵਿਕਸਤ ਭਾਰਤ ਦੀ ਗਾਰੰਟੀ ਕਰਾਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਦਾ ਰਾਹ ਤੈਅ ਕਰਨ ਦਾ ਅਧਿਕਾਰ ਹੈ। ਲੋਕ ਸਭਾ ਚੋਣਾਂ 'ਚ ਜਿੱਤ ਨੂੰ ਲੈ ਕੇ ਭਰੋਸੇ ਨਾਲ ਭਰੇ ਪ੍ਰਧਾਨ ਮੰਤਰੀ ਮੋਦੀ ਨੇ ਫਿਰ ਕਿਹਾ ਕਿ ਉਨ੍ਹਾਂ ਦਾ ਤੀਜਾ ਕਾਰਜਕਾਲ ਜੂਨ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰੇਲਵੇ ਵਿਚ 41 ਹਜ਼ਾਰ ਕਰੋੜ ਰੁਪਏ ਦੇ ਦੋ ਹਜ਼ਾਰ ਤੋਂ ਵੱਧ ਚੱਲ ਰਹੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਵੱਡੇ-ਵੱਡੇ ਸੁਪਨੇ ਦੇਖਦੇ ਹਾਂ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਅਣਥੱਕ ਮਿਹਨਤ ਕਰਦੇ ਹਾਂ, ਜੋ ਪਿਛਲੇ 10 ਸਾਲਾ ਵਿਚ ਰੇਲਵੇ ਵਿਚ ਵੀ ਦਿਖਾਈ ਦੇ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ