JALANDHAR WEATHER

ਸੇਵਾ ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰ ਵੀ ਜੋਨਲ ਧਰਨਿਆਂ ਵਿਚ ਸ਼ਾਮਿਲ ਹੋਣਗੇ-ਸੱਚਰ, ਭੀਖੀ

ਪਠਾਨਕੋਟ, 30 ਨਵੰਬਰ (ਸੰਧੂ)- ਅੱਜ ਪਸ਼ੂ ਪਾਲਣ ਵਿਭਾਗ ਦੇ ਸੇਵਾ ਮੁਕਤ ਜ਼ਿਲ੍ਹਾ ਵੈਟਨਰੀ ਇੰਸਪੈਕਟਰਾਂ ਨੇ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਅਫ਼ਸਰਸ਼ਾਹੀ ਵਲੋਂ ਇਕ ਪਾਸੜ ਫੈਸਲਾ ਕਰਕੇ ਪਲਵਿੰਦਰ ਸਿੰਘ ਸੀਨੀਅਰ ਵੈਟਨਰੀ ਇੰਸਪੈਕਟਰ ਜਗਰਾਉਂ ਨੂੰ ਨਜਾਇਜ਼ ਤੌਰ ’ਤੇ ਮੁਅੱਤਲ ਕਰਨ ਵਿਰੁੱਧ ਵਿੱਢੇ ਸੰਘਰਸ਼ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਨੇ ਸਮੂਹ ਸੇਵਾ ਮੁਕਤ ਸਾਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜੋਨਲ ਧਰਨਿਆਂ ਵਿਚ ਹੁੰਮ ਹੁਮਾ ਕੇ ਪਹੁੰਚਣ ਤਾਂ ਕਿ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸ਼ਰਸਾਹੀ, ਜੋ ਕੁੰਭਕਰਨੀ ਨੀਂਦ ਸੁੱਤੀ ਪ‌ਈ ਹੈ, ਉਸ ਨੂੰ ਜਗਾਇਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ