JALANDHAR WEATHER

ਲਾਲ ਕਾਰਡ ਕੱਟੇ ਜਾਣ ਦੇ ਰੋਸ ਵਜੋਂ ਸਿੱਖ ਕਤਲੇਆਮ ਪੀੜਤ ਬੀਬੀਆਂ ਦਾ ਜਥਾ ਧਰਨਾ ਦੇਣ ਲਈ ਰਵਾਨਾ

ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਵਲੋਂ ਪੰਜਾਬ ਸਰਕਾਰ ’ਤੇ ਉਨ੍ਹਾਂ ਦੇ ਲਾਲ ਕਾਰਡ ਕੱਟੇ ਜਾਣ ਅਤੇ ਉਨ੍ਹਾਂ ਨੂੰ ਦਿੱਤੀ ਗਈ ਆਰਥਿਕ ਸਹਾਇਤਾ ਦੇ 2 ਲੱਖ ਰੁਪਏ ਵਾਪਸ ਮੰਗਣ ਦੇ ਰੋਸ ਵਜੋਂ ਅੱਜ ਸਿੱਖ ਬੀਬੀਆਂ ਦਾ ਜੱਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਲਈ ਅਤੇ ਮਰਨ ਵਰਤ ਰੱਖਣ ਲਈ ਇਥੋਂ ਰਵਾਨਾ ਹੋ ਰਿਹਾ ਹੈ। ਇਸ ਜੱਥੇ ’ਚ ਸ਼ਾਮਿਲ ਬੀਬੀਆਂ ਵਲੋਂ ਐਲਾਨ ਕੀਤਾ ਗਿਆ ਹੈ ਕਿ ਪੰਜ ਸਿੱਖ ਬੀਬੀਆਂ ਵਲੋਂ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਧਰਨਾ ਦਿੱਤਾ ਜਾਏਗਾ ਅਤੇ ਮਰਨ ਵਰਤ ਰੱਖਿਆ ਜਾਏਗਾ। ਉਨ੍ਹਾਂ ਕਿਹਾ ਕਿ ਜੇਕਰ 48 ਘੰਟਿਆਂ ’ਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣੇ ਗਲਾਂ ਵਿਚ ਟਾਇਰ ਪਾ ਕੇ ਆਤਮ ਕਰ ਲੈਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ