JALANDHAR WEATHER

ਰੇਤ ਦੀ ਨਾਜਾਇਜ਼ ਮਾਈਨਿੰਗ ਰੋਕਣ ਗਈ ਪੁਲਿਸ ਪਾਰਟੀ 'ਤੇ ਮਾਈਨਿੰਗ ਮਾਫ਼ੀਏ ਨੇ ਕੀਤਾ ਹਮਲਾ

ਅਜਨਾਲਾ, 10 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ਵਿਚ ਰੇਤ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਗਈ ਪੁਲਿਸ ਪਾਰਟੀ 'ਤੇ ਅੱਜ ਅੱਧਾ ਦਰਜਨ ਤੋਂ ਵਧੇਰੇ ਵਿਅਕਤੀਆਂ ਵਲੋਂ ਹਮਲਾ ਕਰਕੇ ਇਕ ਥਾਣੇਦਾਰ ਦਾ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਸੰਬੰਧੀ ਅਜਨਾਲਾ ਪੁਲਿਸ ਵਲੋਂ 8-9 ਵਿਅਕਤੀਆਂ ਖ਼ਿਲਾਫ਼ ਮਾਮਲਾ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਅਤੇ ਕੈਂਟਰ ਵੀ ਜ਼ਬਤ ਕੀਤਾ ਗਿਆ ਹੈ। ਇਹ ਜਾਣਕਾਰੀ ਥਾਣਾ ਅਜਨਾਲਾ ਦੇ ਐਸ.ਐਚ.ਓ. ਸਬ ਇੰਸਪੈਕਟਰ ਸੁਖਜਿੰਦਰ ਸਿੰਘ ਖਹਿਰਾ ਵਲੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦਿੱਤੀ ਗਈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ