JALANDHAR WEATHER

ਸਰਕਾਰ ਨੂੰ ਪਹਿਲਕਦਮੀ ਕਰਕੇ ਕਰਨੀ ਚਾਹੀਦੀ ਹੈ ਭਾਈ ਅਮ੍ਰਿੰਤਪਾਲ ਸਿੰਘ ਦੇ ਪਰਿਵਾਰ ਨਾਲ ਗੱਲਬਾਤ - ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ (ਬਲਕਰਨ ਸਿੰਘ ਖਾਰਾ) - ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਅਮ੍ਰਿੰਤਪਾਲ ਸਿੰਘ ਦੇ ਪਰਿਵਾਰ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦੇ ਮਾਮਲੇ ਵਿਚ ਕਿਹਾ ਕਿ ਸਰਕਾਰ ਨੂੰ ਪਹਿਲਕਦਮੀ ਕਰਕੇ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜੇਕਰ ਕੋਈ ਨੁਕਸਾਨ ਹੁੰਦਾ ਤਾਂ ਸਰਕਾਰ ਜਿੰਮੇਵਾਰ ਹੋਵੇਗੀ। ਉਨ੍ਹਾਂ ਕਿਸਾਨ ਅੰਦੋਲਨ ਦੇ ਵਿਚ ਜ਼ਖ਼ਮੀ ਪ੍ਰੀਤਪਾਲ ਸਿੰਘ ਦੇ ਮਾਮਲੇ ਵਿਚ ਕਿਹਾ ਕਿ ਕਿਸਾਨਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਸਹੀ ਨਹੀਂ। ਬਰਗਾੜੀ ਅਤੇ ਬਹਿਬਲ ਕਲਾਂ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ, ਮਾਮਲੇ ਵਿਚ ਇਨਸਾਫ਼ ਦੀ ਉਮੀਦ ਨਜ਼ਰ ਨਹੀਂ ਆਉਂਦੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ