ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੰਘ ਸਿੱਧੂ
ਨਵੀਂ ਦਿੱਲੀ, 27 ਫਰਵਰੀ-ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ 'ਤੇ ਦਿੱਤੀ ਹੈ। ਜਾਣਕਾਰੀ ਮੁਤਾਬਿਕ ਇਹ ਮੁਲਾਕਾਤ ਦਿੱਲੀ 'ਚ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਇਹ ਮੁਲਾਕਾਤ ਪਾਰਟੀ ਛੱਡਣ ਦੀਆਂ ਚਰਚਾਵਾਂ ਨੂੰ ਲੈ ਕੇ ਹੋਈ ਹੈ ਅਤੇ ਮੁਲਾਕਾਤ ਬੇਹੱਦ ਚੰਗੀ ਰਹੀ ਹੈ।