JALANDHAR WEATHER

ਗੈਂਗ ਵਾਰ ਦੌਰਾਨ ਚੱਲੀ ਗੋਲੀ ਵਿੱਚ ਗੈਂਗਸਟਰ ਦੀ ਮੌਤ

ਲੁਧਿਆਣਾ, 27 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜ ਪੀਰ ਰੋਡ ’ਤੇ ਬੀਤੀ ਦੇਰ ਰਾਤ ਗੈਂਗਵਾਰ ਦੌਰਾਨ ਚੱਲੀ ਗੋਲੀ ’ਚ ਇੱਕ ਗੈਂਗਸਟਰ ਦੀ ਮੌਤ ਹੋ ਗਈ ਹੈ। ਜਾਂਚ ਅਧਿਕਾਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਸੂਰਜ ਉਰਫ ਬੱਬੂ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਰਜ ਦਾ ਪਿਛਲੇ ਕੁਝ ਦਿਨਾਂ ਤੋਂ ਆਪਣੇ ਸਾਥੀਆਂ ਡੇਵਿਡ ਅਤੇ ਹੋਰਨਾਂ ਨਾਲ ਰੰਜਿਸ਼ ਚੱਲ ਰਹੀ ਸੀ ਅਤੇ ਇਸੇ ਰੰਜਿਸ਼ ਤਹਿਤ ਹੀ ਡੇਵਿਡ ਅਤੇ ਉਸ ਦੇ ਸਾਥੀਆਂ ਵਲੋਂ ਕਤਲ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ