JALANDHAR WEATHER

ਥਾਣਾ ਲੋਪੋਕੇ ਨੇ 1 ਕਿੱਲੋ 300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕੀਤਾ ਕਾਬੂ

ਚੋਗਾਵਾਂ, 1 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਤਹਿਤ ਡੀ.ਐਸ.ਪੀ. ਅਟਾਰੀ ਸੁਖਜਿੰਦਰ ਥਾਪਰ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਲੋਪੋਕੇ ਬਲਕਾਰ ਸਿੰਘ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਦਿਆਂ ਰਾਮਤੀਰਥ ਖਾਸਾ ਰੋਡ ਤੋਂ ਅਨਮੋਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੋਪਾਰਾਏ ਬਾਜ ਨੂੰ 1 ਕਿੱਲੋ 300 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ 21-ਸੀ/61/85 ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ