ਅਸਮਾਨੀ ਬਿਜਲੀ ਡਿੱਗਣ ਨਾਲ 22 ਸਾਲ ਦੇ ਨੌਜਵਾਨ ਦੀ ਮੌਤ

ਕਾਲਾ ਸੰਘਿਆਂ, ਕਪੂਰਥਲਾ, 1 ਮਾਰਚ (ਬਲਜੀਤ ਸਿੰਘ ਸੰਘਾ,ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਪਿੰਡ ਸਿੱਧਵਾਂ ਦੋਨਾ ਵਿਖੇ 22 ਸਾਲ ਦੇ ਨੌਜਵਾਨ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆ ਭਰੇ ਮਨ ਨਾਲ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਜਸਪ੍ਰੀਤ ਸਿੰਘ ਜੱਸੀ ਸਪੁੱਤਰ ਜਸਵੀਰ ਸਿੰਘ ਪਿੰਡ ਸਿੱਧਵਾਂ ਦੋਨਾ ਆਪਣੇ ਖੇਤਾਂ ਵਿਚ ਆਲੂਆਂ ਦੀ ਪਟਾਈ ਦਾ ਕੰਮ ਕਰਦਿਆਂ ਖ਼ਰਾਬ ਮੌਸਮ ਕਾਰਨ ਆਲੂਆਂ ਦੀਆਂ ਢੇਰੀਆਂ ਨੂੰ ਢੱਕ ਰਿਹਾ ਸੀ ਕਿ ਅਚਾਨਕ ਜਸਪ੍ਰੀਤ ਸਿੰਘ 'ਤੇ ਬਿਜਲੀ ਡਿੱਗ ਗਈ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।