JALANDHAR WEATHER

ਥਾਣਾ ਘਰਿੰਡਾ ਵਲੋਂ 500 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਅਟਾਰੀ, 4 ਦਸੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਰੋੜਾਵਾਲਾ ਨਜ਼ਦੀਕ ਅਟਾਰੀ ਤੋਂ ਬੀ.ਐੱਸ.ਐੱਫ. ਨੇ 500 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਸਫਲਤਾ ਹਾਸਿਲ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਵਲੋਂ ਬੀਤੀ ਰਾਤ ਡਰੋਨ ਰਾਹੀਂ ਭਾਰਤੀ ਖੇਤਰ ਅੰਦਰ ਸੁੱਟੀ ਹੈਰੋਇਨ ਜੋ ਕਿ ਸਰਹੱਦ ਦੀ ਪਿੰਡ ਰੋੜਾਵਾਲਾ ਨਜ਼ਦੀਕ ਅਟਾਰੀ ਤੋਂ ਪੁਲਿਸ ਥਾਣਾ ਘਰਿੰਡਾ ਦੇ ਵਲੋਂ ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਪੀਲੇ ਪਲਾਸਟਿਕ ਦੇ ਲਿਫਾਫੇ ’ਚ ਬੰਨ੍ਹ ਕੇ ਭੇਜੀ ਗਈ। ਹੈਰੋਇਨ ਜਿਸ ਦਾ ਵਜਨ ਕਰੀਬ 500 ਗ੍ਰਾਮ ਹੈ ਨੂੰ ਬਰਾਮਦ ਕੀਤਾ ਗਿਆ ਹੈ। ਪੁਲਿਸ ਥਾਣਾ ਘਰਿੰਡਾ ਦੇ ਮੁਖੀ ਐੱਸ.ਐੱਚ.ਓ. ਮਨਮੀਤ ਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਹੈਰੋਇਨ ਸਮੇਤ ਇਕ ਨਾਗਰਿਕ ਤੋਂ ਐਕਟਿਵਾ ਤੇ ਮੋਬਾਈਲ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ