ਪਾਕਿਸਤਾਨ ਤੋਂ ਆਈਆਂ ਸੰਗਤਾਂ ਲਈ ਅਟਾਰੀ ਸਰਹੱਦ 'ਤੇ ਵੱਖ ਵੱਖ ਪਕਵਾਨਾਂ ਦੇ ਲਗਾਏ ਲੰਗਰ
ਅਟਾਰੀ, 4 ਦਸੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ ਅਟਾਰੀ) - ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਾਕਿਸਤਾਨ ਸਥਿਤ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਗਈਆਂ ਸੰਗਤਾਂ ਲਈ ਕਾਰ ਸੇਵਾ ਵਾਲੇ ਸੰਤ ਬਾਬਾ ਸਤਨਾਮ ਸਿੰਘ ਖ਼ਾਲਸਾ ਗੁਰੂ ਕੇ ਬਾਗ ਵਾਲਿਆਂ ਵਲੋਂ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਵਿਖੇ ਚਾਹ ਪਕੌੜੇ ਅਤੇ ਬਰੈਡ ਪਕੌੜਿਆਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਅਟਾਰੀ ਸਰਹੱਦ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ। ਸੰਗਤਾਂ ਵੱਲੋਂ ਲੰਗਰ ਛਕਦੇ ਹੋਏ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਸੰਤ ਬਾਬਾ ਸਤਨਾਮ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰ ਕੇ ਵਤਨ ਪਰਤਣ ਲਈ ਸੰਗਤਾਂ ਤੜਕਸਾਰ ਭਾਰਤ ਆਉਣ ਦੀਆਂ ਤਿਆਰੀਆਂ ਕਰ ਲੈਂਦੀਆਂ ਹਨ, ਜਿਸ ਕਾਰਨ ਉਹ ਸਵੇਰੇ ਹੀ ਲੰਗਰ ਲੈ ਕੇ ਅਟਾਰੀ ਸਰਹੱਦ 'ਤੇ ਪਹੁੰਚ ਗਏ ਸਨ।
;
;
;
;
;
;
;
;