JALANDHAR WEATHER

ਰਾਹੁਲ ਗਾਂਧੀ ਵਲੋਂ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਕਰਮਜੀਤ ਸਿੰਘ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

 ਵੈਨਿਸ (ਇਟਲੀ), 4 ਦਸੰਬਰ (ਹਰਦੀਪ ਸਿੰਘ ਕੰਗ) - ਪਿਛਲੇ ਦੋ ਦਹਾਕਿਆਂ ਤੋਂ ਇੰਡੀਅਨ ਓਵਰਸੀ਼ਜ਼ ਕਾਂਗਰਸ ਇਟਲੀ ਦੇ ਪ੍ਰਧਾਨ ਰਹੇ ਸਵ. ਕਰਮਜੀਤ ਸਿੰਘ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਪ੍ਰਧਾਨ ਰਹੇ ਰਾਹੁਲ ਗਾਂਧੀ ਨੇ ਇਕ ਪੱਤਰ ਰਾਹੀਂ ਸਵ. ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਉਨ੍ਹਾਂ ਕਰਮਜੀਤ ਸਿੰਘ ਢਿੱਲੋਂ ਦੀ ਪਤਨੀ ਇੰਦਰਜੀਤ ਕੌਰ ਦੇ ਨਾਂਅ ਲਿਖੇ ਖ਼ਤ ਵਿਚ ਆਖਿਆ ਹੈ ਕਿ ਮੈਂ ਤੁਹਾਡੇ ਪਤੀ ਕਰਮਜੀਤ ਸਿੰਘ ਢਿੱਲੋਂ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਅਸੀਂ ਆਪਣੇ ਕਾਂਗਰਸੀ ਪਰਿਵਾਰ ਦੇ ਇਕ ਕੀਮਤੀ ਮੈਂਬਰ ਨੂੰ ਗੁਆ ਦਿੱਤਾ ਹੈ। ਇਟਲੀ ਵਿਚ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਵਜੋਂ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨਾਂ ਦੇ ਪਿਆਰ ਅਤੇ ਨਿੱਘ ਤੋ ਬਹੁਤ ਸਾਰੇ ਲੋਕ ਖੁੰਝ ਜਾਣਗੇ, ਜੋ ਉਨਾ ਨੂ ਜਾਣਦੇ ਸਨ। ਮੈਂ ਇਕ ਇਮਾਨਦਾਰ ਤੇ ਸੂਝਵਾਨ ਆਗੂ ਨੂੰ ਖੋਹਣ ਦੀ ਸੂਰਤ ਵਿਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ। ਕਿਰਪਾ ਕਰਕੇ ਮੇਰੀ ਦਿਲੀ ਸੰਵੇਦਨਾ ਸਵੀਕਾਰ ਕਰੋ। ਮੇਰੇ ਵਿਚਾਰ ਅਤੇ ਪ੍ਰਾਰਥਨਾਵਾਂ ਇਸ ਘੜੀ ਵਿਚ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਨਾਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ