JALANDHAR WEATHER

ਸ਼੍ਰੋਮਣੀ ਕਮੇਟੀ ਵਫ਼ਦ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੀ ਅਗਵਾਈ 'ਚ ਭਾਈ ਰਾਜੋਆਣਾ ਨਾਲ ਮੁਲਾਕਾਤ ਦਾ ਮੰਗਿਆ ਸਮਾਂ

ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਕੇਂਦਰੀ ਜੇਲ੍ਹ ਪਟਿਆਲਾ ਅੰਦਰ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਵਾਪਸ ਕਰਵਾਉਣ ਦੇ ਯਤਨਾਂ ਤਹਿਤ ਇੱਕ ਉੱਚ-ਪੱਧਰੀ ਵਫ਼ਦ ਦੀ ਭਾਈ ਰਾਜੋਆਣਾ ਨਾਲ ਮੁਲਾਕਾਤ ਲਈ ਜੇਲ੍ਹ ਵਿਭਾਗ ਪਾਸੋਂ ਸਮਾਂ ਮੰਗਿਆ ਹੈ। ਇਸ ਵਫ਼ਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਿਲ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਉੱਚ-ਪੱਧਰੀ ਵਫ਼ਦ ਦੀ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਤੁਰੰਤ ਮੁਲਾਕਾਤ ਲਈ ਪੰਜਾਬ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰੀਡੈਂਟ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਭਾਈ ਰਾਜੋਆਣਾ ਸੰਬੰਧੀ ਭੁੱਖ ਹੜਤਾਲ ਦੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ 'ਚ ਵਫ਼ਦ ਨੂੰ ਮੁਲਾਕਾਤ ਲਈ ਤੁਰੰਤ ਸਮਾਂ ਦਿੱਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ