JALANDHAR WEATHER

ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ ਸਵਰਗਵਾਸ, ਸਸਕਾਰ ਕੱਲ੍ਹ

ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਸਾਬਕਾ ਵਿਧਾਇਕ ਤੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀ ਭੌਂ ਵਿਭਾਗ ਪੰਜਾਬ ਸ. ਪ੍ਰਕਾਸ਼ ਸਿੰਘ ਗੜ੍ਹਦੀਵਾਲਾ (86) ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਸਵਰਗਵਾਸ ਹੋ ਗਏ ਹਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੇ ਪੁੱਤਰ ਇੰਜ. ਸੁਖਬੀਰ ਸਿੰਘ ਗੜ੍ਹਦੀਵਾਲਾ ਨੇ ਦੱਸਿਆ ਕਿ ਸ. ਪ੍ਰਕਾਸ਼ ਸਿੰਘ ਗੜ੍ਹਦੀਵਾਲਾ ਦਾ ਅੰਤਿਮ ਸੰਸਕਾਰ 8 ਦਸੰਬਰ ਨੂੰ ਦੁਪਹਿਰ 12 ਵਜੇ ਲਾਡੋਵਾਲੀ ਰੋਡ, ਜਲੰਧਰ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ