
ਬੈਂਗਲੁਰੂ, 3 ਮਾਰਚ - ਮਹਿਲਾ ਪ੍ਰੀਮੀਅਰ ਲੀਗ (ਡਬਲਯੂ.ਪੀ.ਐੱਲ.) ਦਾ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ) ਅਤੇ ਮੁੰਬਈ ਇੰਡੀਅਨਜ਼ (ਐਮ.ਆਈ.) ਵਿਚਕਾਰ ਬਹੁਤ ਹੀ ਉਡੀਕਿਆ ਗਿਆ ਮੈਚ ਬੈਂਗਲੁਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ ਵਿਚ ਹੋਇਆ। ਪਿਛਲੀ ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਆਰਾਮ ਨਾਲ ਇਹ ਮੈਚ ਜਿੱਤ ਕੇ ਡਬਲਯੂ.ਪੀ.ਐਲ. 'ਚ ਪੁਆਇੰਟ ਟੇਬਲ 'ਤੇ ਆਪਣਾ ਚੋਟੀ ਦਾ ਸਥਾਨ ਹਾਸਲ ਕਰ ਲਿਆ। ਸਮ੍ਰਿਤੀ ਮੰਧਾਨਾ ਦੀ ਅਗਵਾਈ ਵਾਲੀ ਆਰ.ਸੀ.ਬੀ. ਪਹਿਲਾਂ ਬੱਲੇਬਾਜ਼ੀ ਕਰਦਿਆਂ 6 ਵਿਕਟਾਂ ਦੇ ਨੁਕਸਾਨ 'ਤੇ 20 ਓਵਰਾਂ 'ਚ ਸਿਰਫ਼ 131 ਦੌੜਾਂ ਹੀ ਬਣਾ ਸਕੀ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੇ ਨਿਰਧਾਰਤ ਟੀਚਾ 15.1 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ।