JALANDHAR WEATHER

ਨੈਸ਼ਨਲ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ - ਡਾ. ਕਿਰਪਾਲ ਸਿੰਘ

ਲੌਂਗੋਵਾਲ,3 ਮਾਰਚ (ਸ,ਸ, ਖੰਨਾ,ਵਿਨੋਦ)-ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਡਾ. ਕਿਰਪਾਲ ਸਿੰਘ ਸਿਵਲ ਸਰਜਨ ਸੰਗਰੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ  3 ਮਾਰਚ ਤੋਂ ਨੈਸ਼ਨਲ ਪਲਸ ਪੋਲਿਓ ਮੁਹਿੰਮ ਤਹਿਤ ਜ਼ੀਰੋ ਤੋਂ 5 ਸਾਲ ਤੱਕ ਦੇ ਲਗਭਗ 116972 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਜ਼ਿਲ੍ਹੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਵਿਚ ਮੁਹਿੰਮ ਦੇ ਪਹਿਲੇ ਦਿਨ 613 ਬੂਥਾਂ, 27 ਟਰਾਂਜ਼ਿਟ ਟੀਮਾਂ ਅਤੇ 15 ਮੋਬਾਇਲ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਜਦਕਿ ਬੂਥਾਂ ਉਤੇ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਅਗਲੇ 2 ਦਿਨਾਂ ਵਿਚ ਸਿਹਤ ਵਿਭਾਗ ਦੀਆਂ 1060 ਘਰ ਫੇਰੀ ਟੀਮਾਂ ਵਲੋਂ ਇਹ ਬੂੰਦਾਂ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਲਈ 112 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਮੁਹਿੰਮ ਦੀ ਦੇਖ-ਰੇਖ ਕਰਨ ਲਈ ਜ਼ਿਲ੍ਹਾ ਪੱਧਰ ਤੋਂ ਵੀ 6 ਸੁਪਰਵਾਈਜ਼ਰੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰਹੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ