JALANDHAR WEATHER

ਡੀ.ਐੱਸ. ਪੀ. ਨੇ ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਗੁਰੂਹਰਸਹਾਏ, 3 ਮਾਰਚ (ਕਪਿਲ ਕੰਧਾਰੀ)-ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ ਹੇਠ ਥਾਣਾ ਗੁਰੂਹਰਸਹਾਏ ਵਿਖੇ ਡੀ. ਐੱਸ. ਪੀ. ਅਤੁਲ ਸੋਨੀ ਦੀ ਅਗਵਾਈ ਹੇਠ ਵਿਸ਼ੇਸ਼ ਰਾਹਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਡੀ. ਐੱਸ. ਪੀ. ਅਤੁਲ ਸੋਨੀ, ਥਾਣਾ ਮੁਖੀ ਗੁਰਜੰਟ ਸਿੰਘ ਵਲੋਂ ਗੁਰੂਹਰਸਹਾਏ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਕੈਂਪ ਵਿਚ ਪੁੱਜੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੀਆਂ ਅਤੇ ਉਨ੍ਹਾਂ ਦਾ ਮੌਕੇ ਉਤੇ ਹੱਲ ਵੀ ਕੀਤਾ। ਇਸ ਤੋਂ ਇਲਾਵਾ ਕੈਂਪ ਵਿਚ ਲੰਬਿਤ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸੰਬੰਧਿਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ।

ਡੀ. ਐੱਸ. ਪੀ. ਅਤੁਲ ਸੋਨੀ ਨੇ ਦੱਸਿਆ ਕਿ ਪੁਲਿਸ ਵਲੋਂ ਪੁਲਿਸ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੁਲਿਸ ਵਲੋਂ ਵਿਸ਼ੇਸ਼ ਰਾਹਤ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਉਤੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ 81 ਦੇ ਕਰੀਬ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ