JALANDHAR WEATHER

ਕਾਰ ਤੇ ਟਰੱਕ ਦੀ ਟੱਕਰ 'ਚ ਕਾਰ ਚਾਲਕ ਦੀ ਮੌਤ

ਰਾਮਾਂ ਮੰਡੀ, 3 ਮਾਰਚ (ਤਰਸੇਮ ਸਿੰਗਲਾ)-ਅੱਜ ਸ਼ਾਮ ਸਾਢੇ 5 ਵਜੇ ਦੇ ਕਰੀਬ ਤਲਵੰਡੀ ਸਾਬੋ ਰੋਡ ਉਤੇ ਇਕ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ ਗੰਭੀਰ ਜ਼ਖ਼ਮੀ ਹੋਏ ਕਾਰ ਚਾਲਕ ਦੀ ਹਸਪਤਾਲ ਪਹੁੰਚਣ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਖ਼ਮੀ ਕਾਰ ਚਾਲਕ ਨੂੰ ਇਲਾਜ ਲਈ ਹੈਲਪਲਾਈਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰ ਰਿੰਕਾ ਮਿਸਤਰੀ ਵਲੋਂ ਐਂਬੂਲੈਂਸ ਰਾਹੀਂ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ। ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪ੍ਰਗਟ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਤਲਵੰਡੀ ਸਾਬੋ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ