JALANDHAR WEATHER

ਪੁਲਿਸ ਨੇ ਅਟਾਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਸਮੇਤ ਫੜਿਆ ਤਸਕਰ

ਅਟਾਰੀ (ਅੰਮ੍ਰਿਤਸਰ), 3 ਮਾਰਚ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦੀ ਸਤਿੰਦਰ ਸਿੰਘ ਆਈ. ਪੀ. ਐਸ. ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਨਕੇਲ ਪਾਉਂਦਿਆਂ ਥਾਣਾ ਘਰਿੰਡਾ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਅਟਾਰੀ ਸਰਹੱਦ ਨੇੜਿਓਂ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ। ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਵਲੋਂ ਜਾਰੀ ਕੀਤੇ ਪ੍ਰੈਸ ਨੋਟ ਵਿਚ ਦੱਸਿਆ ਗਿਆ ਕਿ ਪਿਛਲੇ ਦਿਨੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਇਕ ਤਸਕਰ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਤੇ ਤਸਕਰ ਦਾ ਪਿਛਲਾ ਨੈਟਵਰਕ ਚੈੱਕ ਕਰਦਿਆਂ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਸੰਨੀ ਪੁੱਤਰ ਅਵਤਾਰ ਸਿੰਘ ਵਾਸੀ ਅਟਾਰੀ ਨੂੰ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਰੱਖਣ ਉਤੇ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਪਾਕਿਸਤਾਨੀ ਤਸਕਰਾਂ ਤੋਂ ਡਰੋਨ ਰਾਹੀਂ 500 ਗ੍ਰਾਮ ਹੈਰੋਇਨ ਮੰਗਵਾਈ ਸੀ, ਜਿਸ ਦੀ ਕੀਮਤ ਢਾਈ ਕਰੋੜ ਰੁਪਏ ਦੇ ਕਰੀਬ ਬਣਦੀ ਹੈ ਤੇ ਐਕਟਿਵਾ ਵੀ ਨਾਲ ਹੀ ਫੜੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ