JALANDHAR WEATHER

ਦਲ ਖ਼ਾਲਸਾ ਵਲੋਂ 9 ਦਸੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਦਾ ਸੱਦਾ

ਅੰਮ੍ਰਿਤਸਰ, 1 ਦਸੰਬਰ (ਹਰਮਿੰਦਰ ਸਿੰਘ)- ਵਿਦੇਸ਼ਾਂ ਵਿਚ ਸਿੱਖ ਆਗੂਆਂ ਦੀਆਂ ਹੱਤਿਆਵਾਂ ਸੰਬੰਧੀ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੇ ਵਿਰੋਧ ਵਿਚ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ ਭਾਰਤ ਸਰਕਾਰ ਦੇ ਵਿਰੁੱਧ 9 ਦਸੰਬਰ ਨੂੰ ਬਠਿੰਡਾ ਵਿਖੇ ਰੋਸ ਮਾਰਚ ਅਤੇ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ। ਹਾਲ ਹੀ ਵਿਚ ਅਮਰੀਕਾ ਵਲੋਂ ਅਮਰੀਕਾ ਸਥਿਤ ਗੁਰਪ੍ਰਤਾਪ ਸਿੰਘ ਪੰਨੂੰ ਦੀ ਹੱਤਿਆ ਦੀ ਸਾਜਿਸ਼ ਬੇਨਕਾਬ ਕੀਤੇ ਜਾਣ ’ਤੇ ਦਲ ਖ਼ਾਲਸਾ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਮੰਡ ਨੇ ਕਿਹਾ ਦਲ ਖ਼ਾਲਸਾ ਵਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਭਾਰਤੀ ਸਰਕਾਰ ਦੀਆਂ ਏਜੰਸੀਆਂ ਵਲੋਂ ਸਿੱਖ ਆਗੂਆਂ ਦੀਆਂ ਹੱਤਿਆਵਾਂ ਕਰਾਉਣ ਦੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜਿਸ ’ਤੇ ਪਹਿਲਾਂ ਕੈਨੇਡਾ ਵਲੋਂ ਮੋਹਰ ਲਗਾਈ ਗਈ ਅਤੇ ਹੁਣ ਅਮਰੀਕਾ ਨੇ ਵੀ ਇਸ ਦਾ ਖ਼ੁਲਾਸਾ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ