JALANDHAR WEATHER

ਜੰਮੂ ਕਸ਼ਮੀਰ ਨਾਲ ਸੰਬੰਧਿਤ ਦੋ ਬਿੱਲ ਪਾਸ ਕਰਵਾਉਣ ਲਈ ਅੱਜ ਰਾਜ ਸਭਾ ਵਿਚ ਅਮਿਤ ਸ਼ਾਹ ਕਰਨਗੇ ਪੇਸ਼

ਨਵੀਂ ਦਿੱਲੀ, 7 ਦਸੰਬਰ- ਸਰਦ ਰੁੱਤ ਸੈਸ਼ਨ ਦੇ ਚੌਥੇ ਦਿਨ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਨੂੰ ਵਿਚਾਰ ਅਤੇ ਪਾਸ ਕਰਨ ਲਈ ਰਾਜ ਸਭਾ ਵਿਚ ਪੇਸ਼ ਕਰਨਗੇ। ਦੋਵੇਂ ਬਿੱਲ ਬੀਤੇ ਦਿਨ ਲੋਕ ਸਭਾ ਵਿਚ ਪਾਸ ਕਰ ਦਿੱਤੇ ਗਏ ਸਨ। ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਜੰਮੂ ਅਤੇ ਕਸ਼ਮੀਰ ਰਿਜ਼ਰਵੇਸ਼ਨ ਐਕਟ, 2004 ਵਿਚ ਸੋਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਜਦੋਂ ਕਿ ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 ਜੰਮੂ ਅਤੇ ਕਸ਼ਮੀਰ ਪੁਨਰਗਠਨ ਐਕਟ, 2019 ਵਿਚ ਸੋਧ ਕਰਨ ਦੀ ਕੋਸ਼ਿਸ਼ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ