JALANDHAR WEATHER

ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਉੜੀ ਉਪਰ ਤਿਆਰ ਕੀਤੇ ਕਮਰਿਆਂ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਦੀ ਡਿਉੜੀ ਉੱਪਰ ਸ੍ਰੀ ਅਖੰਡ ਪਾਠ ਸਾਹਿਬ ਲਈ ਤਿਆਰ ਕੀਤੇ ਕਮਰੇ ਅਰਦਾਸ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸੰਗਤ ਅਰਪਣ ਕੀਤੇ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਨਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ ਦੀ ਡਿਉੜੀ ਦੇ ਉੱਪਰ ਵਾਲੇ ਅਸਥਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਲਈ ਇਹ ਕਮਰੇ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕਾਰਜ ਦੀ ਸੇਵਾ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਵੀ ਇਸ ਪਰਿਵਾਰ ਨੇ ਸਮੇਂ-ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਵਾਂ ਵਿਚ ਹਿੱਸਾ ਪਾਇਆ ਹੈ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ. ਪ੍ਰਭਜੋਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਮੇਂ-ਸਮੇਂ 'ਤੇ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਸੁਲਤਾਨ ਸਿੰਘ ਨੇ ਸ. ਪ੍ਰਭਜੋਤ ਸਿੰਘ ਤੇ ਸੁਰਿੰਦਰਪਾਲ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ