JALANDHAR WEATHER

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 24 ਨਵੇਂ ਧਾਰਮਿਕ ਅਧਿਆਪਕ ਨਿਯੁਕਤ

ਅੰਮ੍ਰਿਤਸਰ, 11ਦਸੰਬਰ (ਜੱਸ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਲਈ ਨਿਯੁਕਤ ਕੀਤੇ 24 ਧਾਰਮਿਕ ਅਧਿਆਪਕਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਧਾਰਮਿਕ ਅਧਿਆਪਕ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਅਤੇ ਗੁਰਮਤਿ ਰਹਿਣੀ ਦੀ ਸਿੱਖਿਆ ਦੇਣਗੇ। ਇਨ੍ਹਾਂ 24 ਨਵ-ਨਿਯੁਕਤ ਅਧਿਆਪਕਾਂ ਦੀ ਨਿਯੁਕਤੀ ਨਾਲ ਧਾਰਮਿਕ ਅਧਿਆਪਕਾਂ ਦੀ ਗਿਣਤੀ 77 ਹੋ ਗਈ ਹੈ। ਨਵ-ਨਿਯੁਕਤ ਧਾਰਮਿਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਰਮ ਇਤਿਹਾਸ ਦੀ ਜਾਣਕਾਰੀ ਦੇਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਬੱਚਿਆਂ ਅੰਦਰ ਗੁਰਬਾਣੀ, ਗੁਰ ਇਤਿਹਾਸ ਅਤੇ ਧਰਮ ਦੀਆਂ ਕਦਰਾਂ ਕੀਮਤਾਂ ਪ੍ਰਤੀ ਰੁਚੀ ਪੈਦਾ ਕਰਨੀ ਧਾਰਮਿਕ ਅਧਿਆਪਕ ਦੀ ਤਰਜ਼ੀਹ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਧਾਰਮਿਕ ਅਧਿਆਪਕਾਂ ਨੂੰ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ਦੇ ਦਾਇਰੇ ਵਿਚ ਰਹਿੰਦਿਆਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਪ੍ਰੇਰਣਾ ਕੀਤੀ ਅਤੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਡਿਊਟੀ ਜੁੰਮੇਵਾਰੀ ਨਾਲ ਨਿਭਾਅ ਲਈ ਕਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ