JALANDHAR WEATHER

ਜ਼ਿਲ੍ਹਾ ਕਪੂਰਥਲਾ ਦੇ ਇਕ ਨੌਜਵਾਨ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ 'ਚ ਮੌਤ

ਕਪੂਰਥਲਾ, 11 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਦੇ ਮੁਹੱਲਾ ਪਟੇਲ ਨਗਰ ਕਲੋਨੀ ਵਾਸੀ ਇਕ ਨੌਜਵਾਨ ਰਮਨਦੀਪ ਘੁੰਮਣ ਦੀ ਅਸਟ੍ਰੇਲੀਆ 'ਚ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਪਟੇਲ ਨਗਰ ਕਲੋਨੀ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁੰਮਣ ਨੇ ਫ਼ੋਨ 'ਤੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿਛਲੇ 10-12 ਸਾਲਾਂ ਤੋਂ ਆਸਟ੍ਰੇਲੀਆ ਵਿਚ ਹੀ ਪੱਕੇ ਤੌਰ 'ਤੇ ਰਹਿ ਰਿਹਾ ਸੀ, ਜਿਸ ਦੀ ਬੀਤੀ ਰਾਤ ਉਸ ਦੇ ਕਾਰ ਨਾਲ ਇਕ ਹਾਦਸਾ ਵਾਪਰ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਆਸਟ੍ਰੇਲੀਆ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ